ਬੁਢਲਾਡਾ
ਬੁਢਲਾਡਾ ਨੇੜੇ 29 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,
ਬੁਢਲਾਡਾ, 17 ਜੂਨ : ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਨੇੜੇ ਇੱਕ 29 ਸਾਲਾ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਦਰੀਆਪੁਰ ਖੁਰਦ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਬੁਢਲਾਡਾ ਦੀ ਸਬਜ਼ੀ ਮੰਡੀ ਵਿੱਚ ਮੁਨੀਮ ਦਾ ਕੰਮ ਕਰਦਾ ਸੀ ਅਤੇ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਕਰੀਬ 4 ਵਜੇ ਆਪਣੇ ਘਰ ਤੋਂ ਡਿਊਟੀ ਲਈ ਨਿਕਲਿਆ ਸੀ। ਇਸ ਦੌਰਾਨ ਦਰੀਆਪੁਰ ਅਤੇ ਕੁਲਾਣਾ ਦੇ ਵਿਚਕਾਰ ਸਥਿਤ ਰੇਲਵੇ ਫਾਟਕ ਨੇੜੇ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।
ਮ੍ਰਿਤਕ ਰਾਜਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਅਤੇ ਮਾਤਾ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀਆਂ 'ਤੇ ਸ਼ੱਕ ਜਤਾਇਆ ਹੈ ਅਤੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਬੁਢਲਾਡਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਰਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ
ਅਖ਼ਬਾਰੀ ਕਲਿੱਪ (E-Paper) ਦੇਖੋ ਅਤੇ ਸ਼ੇਅਰ ਕਰੋ